sikh places, gurudwara

ਤਖ਼ਤ ਸ੍ਰੀ ਪਟਨਾ ਸਾਹਿਬ

ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ “ਪਟਨਾ ਸ਼ਹਿਰ” ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਏਥੇ ਗੰਗਾ ਦੇ ਕਿਨਾਰੇ ਗੁਰਦਵਾਰਾ ਕੰਗਣ ਘਾਟ ਸਾਹਿਬ ਵੀ ਮੌਜੂਦ ਹੈ ਜੋ ਕਿ ਤੱਖਤ ਸਾਹਿਬ ਦੇ ਬਿਲਕੁਲ ਨੇੜੇ ਉੱਤਰ ਵਾਲੀ ਸਾਹਿਬ ਸਥਿਤ ਹੈ ਅਤੇ ਗੁਰਦਵਾਰਾ ਸਾਹਿਬ ਪੂਰਬ-ਦੱਖਣ ਵੱਲ ਲਗਭਗ 450 ਮੀਟਰ ਦੀ ਵਿੱਥ ਤੇ ਗੁਰਦਵਾਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਸੁਸ਼ੋਭਿਤ ਹੈ ਜਿਹਨਾਂ ਦੀ ਕਾਰ ਸੇਵਾ ਦੀ ਸੰਭਾਲ ਬਾਬਾ ਭੂਰੀ ਵਾਲੇ ਕਰ ਰਹੇ ਹਨ l ਇਸਤੋਂ ਇਲਾਵਾ ਪਟਨਾ ਸਾਹਿਬ ਵਿਖੇ 3 ਗੁਰਦਵਾਰਾ ਹੋਰ ਵੀ ਹਨ ਜੋ ਕਿ 25 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਹਨ l ਇਹਨਾਂ ਵਿਚੋਂ ਇਕ ਹੈ ਗੁਰਦਵਾਰਾ ਗੁਰੂ ਕਾ ਬਾਗ 7 ਕਿਲੋਮੀਟਰ, ਦੂਜਾ ਗੁਰਦਵਾਰਾ ਹਾਁਡੀ ਸਾਹਿਬ 25 ਕਿਲੋਮੀਟਰ, ਗੁਰਦਵਾਰਾ ਸੁਨਾਰ ਟੋਲੀ 500 ਮੀਟਰ ਦੀ ਵਿੱਥ ਤੇ ਸੁਸ਼ੋਭਿਤ ਹਨ l
“ਜਿਵੇਂ ਚਾਰਲਜ਼ ਵਿਲਕਿਨਜ਼ ਨੇ ਬਿਆਨਿਆ” ਲਿਖਾਰੀ ਪ੍ਰੋਫ਼ੈਸਰ ਕਿਰਪਾਲ ਸਿੰਘ ਚਾਰਲਜ਼ ਵਿਲਕਿਨਜ਼ 18ਵੀਂ ਸਦੀ ਦਾ ਇੱਕ ਸੋਧ-ਕਰਤਾ ਸੀ। ਆਪਜੀ ਨੇ ਸੰਸਕ੍ਰਿਤ ਅਤੇ ਫ਼ਾਰਸੀ ਦਾ ਵਿਆਕਰਨ ਤਿਆਰ ਕਰਵਾਇਆ ਅਤੇ ਇਨ੍ਹਾਂ ਨੂੰ ਸੰਸਕ੍ਰਿਤ ਦਾ ਪਿਤਾਮਾ ਭੀ ਕਿਹਾ ਜਾਂਦਾ ਹੈ। ਉਹਨਾਂ ਨੇ 1 ਮਾਰਚ 1781 ਨੂੰ ਲਿਖਿਆ: “ਮੇਰੇ ਕਲਕੱਤਾ ਛੱਡਣ ਤੋਂ ਪਹਿਲਾਂ ਮੈਨੂੰ ਇੱਕ ਸੱਜਣ ਨੇ ਦੱਸਿਆ ਕਿ ‘ਸਿੱਖ’ ਨਾਂ ਦੇ ਇੱਕ ਫ਼ਿਰਕੇ ਦੇ ਲੋਕ ਜੋ ਹਿੰਦੂਆਂ ਅਤੇ ਮੁਸਲਮਾਨਾਂ ਨਾਲੋਂ ਵੱਖਰੇ ਹਨ ਅਤੇ ਪਟਨਾ ਦੇ ਆਲੇ-ਦੁਆਲੇ ਕਾਫ਼ੀ ਤਾਦਾਦ ਵਿੱਚ ਵਸੇ ਹੋਏ ਹਨ।” ਉਹ ਬਨਾਰਸ ਜਾਂਦੇ ਹੋਏ ਪਟਨਾ ਰੁਕੇ। ਉਹਨਾਂ ਵੱਲੋਂ ਗੁਰਦੁਆਰਾ ਪਟਨਾ ਸਾਹਿਬ ਦਾ ਵਰਨਣ ਇਉਂ ਕੀਤਾ ਗਿਆ:
“ਮੈਨੂੰ ਸਿੱਖਾਂ ਦਾ ਵਿਦਿਆਲਾ ਲੱਭਿਆ ਜੋ ਕਿ ਮਾਲ ਘਰ ਤੋਂ ਬਹੁਤੀ ਦੂਰ ਨਹੀਂ ਸੀ। ਜਿਵੇਂ ਮੈਂ ਦਰਸ਼ਨੀ ਡਿਓਢੀ ਰਾਹੀਂ ਗੁਰਦੁਆਰੇ ਵਿੱਚ ਜਾਣ ਲੱਗਾ, ਮੈਨੂੰ ਦੋ ਸਿੱਖਾਂ ਨੇ ਦੱਸਿਆ ਕਿ ਗੁਰਦੁਆਰਾ ਹਰ ਫ਼ਿਰਕੇ ਦੇ ਲੋਕਾਂ ਲਈ ਖੁਲ੍ਹਾ ਹੈ ਪਰ ਅੰਦਰ ਜਾਣ ਤੋਂ ਪਹਿਲਾਂ ਮੈਨੂੰ ਜੁਤੀਆਂ ਉਤਾਰਨੀਆਂ ਪੈਣਗੀਆਂ। ਐਸਾ ਕਰਨ ਉੱਪਰੰਤ, ਉਹ ਮੈਨੂੰ ਸੰਗਤ ਵਿੱਚ ਲੈ ਗਏ। ਸੰਗਤ ਦੀ ਤਾਦਾਦ ਇਤਨੀ ਸੀ ਕਿ ਪੂਰਾ ਹਾਲ ਭਰਿਆ ਪਿਆ ਸੀ।”

ਤਖਤ ਸ੍ਰੀ ਹਰਿਮੰਦਰ ਸਾਹਿਬ ਜੋ ਕਿ ਪਟਨਾ ਸਾਹਿਬ ਦਾ ਨਾਮ ਹੈ, ਭਾਰਤੀ ਰਾਜ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਹੈ। ਇਸ ਦਰਬਾਰ ਤੱਕ ਪਹੁੰਚਣ ਲਈ ਕੁਝ ਇੱਥੇ ਦਿੱਤੇ ਤਰੀਕੇ ਹਨ:

  • ਹਵਾਈ ਮਾਰਗ ਤੋਂ: ਪਟਨਾ ਸਾਹਿਬ ਤੱਕ ਨੇੜੇ ਹੱਲਕੇ ਦੇ ਜੇ ਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਜੋ ਲੱਗਭਗ 6 ਕਿਲੋਮੀਟਰ ਦੂਰ ਹੈ। ਇਸ ਤੋਂ ਬਾਅਦ, ਤੁਸੀਂ ਦਰਬਾਰ ਤੱਕ ਪਹੁੰਚਣ ਲਈ ਟੈਕਸੀ ਜਾਂ ਬਸ ਵਰਤ ਸਕਦੇ ਹੋ।
  • ਰੇਲਗਾੜੀ ਨਾਲ: ਪਟਨਾ ਜੰਕਸ਼ਨ ਸ਼ਹਿਰ ਦਾ ਮੁੱਖ ਰੈਲਵੇ ਸਟੇਸ਼ਨ ਹੈ ਅਤੇ ਕਈ ਰੇਲਗਾੜੀਆਂ ਦੇ ਜ਼ਰੀਏ ਦੇਸ਼ ਭਰ ਦੀਆਂ ਮੁੱਖ ਸ਼ਹਿਰਾਂ ਨਾਲ ਜੁੜਦੀਆਂ ਹਨ। ਤੁਸੀਂ ਉਥੇ ਤੋਂ ਟੈਕਸੀ ਜਾਂ ਬਸ ਦੇ ਜ਼ਰੀਏ ਅੱਗੇ ਦਰਗਾਹ ਤੱਕ ਜਾ ਸਕਦੇ ਹੋ।
  • ਸੜਕਾਂ ਨਾਲ: ਪਟਨਾ ਸਾਹਿਬ ਸੜਕਾਂ ਨਾਲ ਸਭ ਤੋਂ ਵੱਧ ਸੰਪਰਕਿਤ ਹੈ ਅਤੇ ਪੰਜਾਬ ਅਤੇ ਨੇੜੇ ਰਾਜਾਂ ਦੇ ਮੁੱਖ ਸ਼ਹਿਰਾਂ ਵਿੱਚ ਪਟਨਾ ਅਤੇ ਹੋਰ ਤੇਜ਼ ਸੜਕਾਂ ਦੇ ਜ਼ਰੀਏ ਕਈ ਬਸਾਂ ਅਤੇ ਟੈਕਸੀਆਂ ਚੱਲ ਰਹੀਆਂ ਹਨ। ਜੇ ਤੁਸੀਂ ਆਪਣੇ ਖੁਦ ਦਾ ਵਾਹਨ ਹੈ, ਤਾਂ ਤੁਸੀਂ ਗੁਰੂਦੁਆਰੇ ਤੱਕ ਗੱਡੀ ਚਲਾ ਸਕਦੇ ਹੋ।

ਹੋਰ ਨਜ਼ਦੀਕ ਦੇ ਗੁਰੂਦੁਆਰੇ