ਅਕਾਲ ਤਖ਼ਤ
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-
ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਠੀਕ ਸਾਹਮਣੇ 1609 ਨੂੰ ਕੀਤੀ, ਜਿਸ ਨਾਲ ਸਿੱਖ ਇਤਹਾਸ ਚ ਇੱਕ ਨਵਾਂ ਮੋੜ ਆਇਆ ਤੇ ਸਿੱਖਾਂ ਨੇ ਸ਼ਸਤਰ ਧਾਰਨੇ ਵੀ ਸ਼ੁਰੂ ਕਰ ਦਿੱਤੇ। 17ਵੀਂ ਅਤੇ 18ਵੀਂ ਸਦੀ ਦੇ ਸ਼ਾਸਕਾਂ ਦੇ ਜ਼ੁਲਮ ਅਤੇ ਬੇਰਹਿਮੀ ਦੇ ਖਿਲਾਫ ਰਾਜਨੀਤਕ ਅਤੇ ਸੈਨਿਕ ਪ੍ਰਤੀਰੋਧ ਦੇ ਪ੍ਰਤੀਕ ਵਜੋਂ ਇਹ ਖਾ ਰਿਹਾ। 18ਵੀਂ ਸਦੀ ਵਿੱਚ, ਅਹਮਦ ਸ਼ਾਹ ਅਬਦਾਲੀ ਅਤੇ ਮੱਸੇ ਰੰਘੜ ਨੇ ਅਕਾਲ ਤਖ਼ਤ ਉੱਤੇ ਹਮਲਿਆਂ ਦੀ ਇੱਕ ਲੜੀ ਦੀ ਅਗਵਾਈ ਕੀਤੀ ਸੀ। ਗੁਰੂ ਹਰਗੋਬਿੰਦ ਸਾਹਿਬ ਦੇ 1635 ਵਿੱਚ ਸ੍ਰੀ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਜਾਣ ਉਪਰੰਤ ਅੰਮਿਤਸਰ ਸਾਹਿਬ ਦੇ ਪਵਿਤਰ ਅਸਥਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਦੇ ਹੱਥ ਵਿੱਚ ਚਲਾ ਗਿਆ। ਉਨ੍ਹਾਂ ਦੇ ਪੋਤੇ ਹਰ ਜੀ 1696 ਤਕ 55 ਸਾਲ ਲਈ ਤਖ਼ਤ ਦੇ ਸੰਚਾਲਕ ਰਹੇ। 1699 ਵਿੱਚ ਖਾਲਸਾ ਪੰਥ ਦੀ ਸਿਰਜਨਾ ਉਪਰੰਤ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਨੀ ਸਿੰਘ ਨੂੰ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਭੇਜਿਆ। 1716 ਵਿੱਚ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਦ ਹਰਿਮੰਦਰ ਸਾਹਿਬ ਦਾ ਸਰੋਵਰ ਤੇ ਅਕਾਲ ਤਖਤ ਸਿਖਾਂ ਲਈ ਪ੍ਰੋਤਸਾਹਨ ਤੇ ਰੂਹਾਨੀ ਆਨੰਦ ਦੇ ਮੁੱਖ ਸਰੋਤ ਰਹੇ ਹਨ। ਦਿਵਾਲੀ ਤੇ ਵਿਸਾਖੀ ਨੂੰ ਇਥੇ ਸਰਬੱਤ ਖਾਲਸਾ ਦੀਵਾਨ ਸਜਦੇ ਤੇ ਗੁਰਮਤੇ ਰਾਹੀਂ ਗੰਭੀਰ ਪੰਥਕ ਮਸਲਿਆਂ ਤੇ ਫੈਸਲੈ ਲਏ ਜਾਂਦੇ। ਉਦਾਹਰਣ ਦੇ ਤੌਰ ਤੇ 4 ਅਕਤੂਬਰ 1745 ਨੂੰ ਗੁਰਮਤਾ ਕਰਕੇ ਖਾਲਸੇ ਦੀ 25 ਜੱਥਿਆਂ ਵਿੱਚ ਵੰਡ ਕੀਤੀ ਗਈ। 19 ਮਾਰਚ 1748 ਦੀ ਵਿਸਾਖੀ ਵਾਲੇ ਦਿਨ 11 ਮਿਸਲਾਂ ਬਣਾਉਣ ਦਾ ਗੁਰਮਤਾ ਕੀਤਾ ਗਿਆ। 10 ਅਪ੍ਰੇਲ 1673 ਨੂੰ ਗੁਰਮਤਾ ਕਰਕੇ ਇੱਕ ਬ੍ਰਾਹਮਣ ਦੀ ਉਸ ਦੀ ਅਗਵਾ ਕਰ ਲਈ ਗਈ ਪਤਨੀ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ। ਦਸੰਬਰ 1674 ਭਾਈ ਗੁਰਬਖ਼ਸ਼ ਸਿੰਘ 30 ਸਿਖਾਂ ਦੀ ਅਗਵਾਈ ਵਿੱਚ ਵਿੱਚ ਅਹਿਮਦ ਸ਼ਾਹ ਦੁਰਾਨੀ ਤੌਂ ਅਕਾਲ ਬੁੰਗੇ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ। ਬੁਰਜੀ ਤੇ ਇਮਾਰਤ ਪੂਰੀ ਤਰਾਂ ਢਾਹ ਦਿਤੀ ਗਈ। 10 ਅਪ੍ਰੈਲ 1765 ਨੂੰ ਗੁਰਮਤੇ ਵਿੱਚ ਮੁੜ ਉਸਾਰੀ ਦਾ ਫੈਸਲਾ ਲੈ ਕੇ 1774 ਤਕ ਜ਼ਮੀਨੀ ਤਲ ਤਕ ਅਕਾਲ ਬੁੰਗਾ ਮੁੜ ਉਸਾਰ ਲਿਆ ਗਿਆ। ਬਾਕੀ ਦੀ ਪੰਜ ਮੰਜ਼ਿਲਾ ਇਮਾਰਤ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਚ ਮੁਕੰਮਲ ਹੋਈ। ਤੀਸਰੀ ਮੰਜ਼ਿਲ ਤੇ ਬਣੇ ਹਾਲ ਕਮਰੇ ਦਾ ਤੇਜਾ ਸਿੰਘ ਸਮੁੰਦਰੀ ਹਾਲ ਬਣਨ ਤਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਇਕੱਤਰਤਾਵਾਂ ਲਈ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ। ਜੂਨ 1984 ਵਿੱਚ ਅਕਾਲ ਬੁੰਗੇ ਦਾ ਮੱਥਾ ਇੱਕ ਵਾਰ ਫਿਰ ਬਲਿਊਸਟਾਰ ਆਪ੍ਰੇਸ਼ਨ ਦੌਰਾਨ ਹਿੰਦੁਸਤਾਨੀ ਫੌਜ ਦੁਆਰਾ ਬਰਬਾਦ ਕੀਤਾ ਗਿਆ। ਭਾਵੇਂ ਭਾਰਤ ਸਰਕਾਰ ਨੇ ਮੁੜ ਉਸਾਰੀ ਕਰਵਾਈ ਪਰ ਸਿੱਖਾਂ ਨੂੰ ਇਹ ਪ੍ਰਵਾਨ ਨਹੀਂ ਸੀ। 1986 ਵਿੱਚ ਇਮਾਰਤ ਨੂੰ ਢਾਹ ਕੇ ਕਾਰ ਸੇਵਾ ਰਾਹੀਂ ਅਕਾਲ ਬੁੰਗੇ ਦੀ ਮੁੜ ਉਸਾਰੀ ਕੀਤੀ ਗਈ ਹੈ ਜੋ ਕਿ ਅਜੋਕੀ ਇਮਾਰਤ ਹੈ।
ਅਕਾਲ ਤਖਤ ਗੁਰੂਦੁਆਰਾ ਪੰਜਾਬ, ਭਾਰਤ ਵਿੱਚ ਅੰਮ੍ਰਿਤਸਰ ਵਿੱਚ ਸਥਿਤ ਹੈ। ਇਹਨਾਂ ਤਰੀਕਿਆਂ ਦੁਆਰਾ ਤੁਸੀਂ ਗੁਰੂਦੁਆਰੇ ਤੱਕ ਪਹੁੰਚ ਸਕਦੇ ਹੋ:
- ਹਵਾਈ ਜਹਾਜ਼: ਨੇੜੇ ਹੀ ਹੈ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿੱਚ। ਉਸ ਤੋਂ, ਤੁਸੀਂ ਟੈਕਸੀ ਜਾਂ ਬਸ ਨਾਲ ਗੁਰੂਦੁਆਰੇ ਤੱਕ ਪਹੁੰਚ ਸਕਦੇ ਹੋ, ਜੋ ਲਗਭਗ 15-20 ਮਿੰਟ ਦੂਰ ਹੈ।
- ਰੈਲਵੇ: ਅੰਮ੍ਰਿਤਸਰ ਰੈਲਵੇ ਸਟੇਸ਼ਨ ਭਾਰਤ ਵਿੱਚ ਮੁੱਖ ਸ਼ਹਿਰਾਂ ਨਾਲ ਵੈੱਦ ਹੈ। ਸਟੇਸ਼ਨ ਤੋਂ, ਤੁਸੀਂ ਟੈਕਸੀ ਜਾਂ ਆਟੋ-ਰਿਕਸ਼ਾ ਨਾਲ ਗੁਰੂਦੁਆਰੇ ਤੱਕ ਪਹੁੰਚ ਸਕਦੇ ਹੋ, ਜੋ ਲਗਭਗ 15-20 ਮਿੰਟ ਦੂਰ ਹੈ।
- ਬਸ : ਬਸ ਵਾਲੇ ਰਾਸ਼ਟਰੀ ਸ਼ਹਿਰਾਂ ਤੋਂ ਅੰਮ੍ਰਿਤਸਰ ਬਸ ਸਟੈਂਡ ਤੱਕ ਬਸ ਦੀ ਸੇਵਾ ਹੈ। ਤੁਸੀਂ ਉਸ ਥੋਂ ਟੈਕਸੀ ਜਾਂ ਆਟੋ-ਰਿਕਸ਼ਾ ਲੈ ਸਕਦੇ ਹੋ, ਜੋ ਕਿ ਗੁਰੂਦਵਾਰੇ ਤੱਕ ਲਗਭਗ 15-20 ਮਿੰਟ ਦੂਰ ਹੈ।
- ਕਾਰ ਦੁਆਰਾ: ਤੁਸੀਂ ਆਪਣੀ ਗੱਡੀ ਹੈ ਜਾਂ ਕਿਰਾਏ ਤੋਂ ਇੱਕ ਗੱਡੀ ਹੈ ਤਾਂ ਤੁਸੀਂ ਗੁਰੂਦਵਾਰੇ ਦੇ ਲਈ ਕਾਰ ਨਾਲ ਵੀ ਜਾ ਸਕਦੇ ਹੋ। ਗੁਰਦੁਆਰਾ ਸ਼ਹਿਰ ਦੇ ਦਿਲ ਵਿੱਚ ਹੈ ਅਤੇ ਤੁਸੀਂ ਮੈਪ ਉੱਤੇ ਇਸਨੂੰ ਆਸਾਨੀ ਨਾਲ ਲੱਭ ਸਕਦੇ ਹੋ।
ਹੋਰ ਨੇੜੇ ਵਾਲੇ ਗੁਰਦੁਆਰੇ
- ਗੁਰੁਦੁਆਰਾ ਗੁਰੂ ਕਾ ਮਹਿਲ - 750m
- ਗੁਰੂਦੁਆਰਾ ਬੀਬੀ ਕੌਲਾ ਜੀ ਸ੍ਰੀ ਕੌਲਸਰ ਸਾਹਿਬ - 300m
- ਗੁਰੂਦੁਆਰਾ ਸ਼ਹੀਦ ਗੰਜ ਬਾਬਾ ਬਸੰਤ ਸਿੰਘ ਜੀ ਸ਼ਹੀਦ - 800m
- ਗੁਰੂਦੁਆਰਾ ਬਾਬਾ ਅਟਲ ਰਾਏ ਸਾਹਿਬ ਜੀ - 700m
- ਗੁਰੂਦੁਆਰਾ ਬਾਬਾ ਬਿਕਰਮ ਸਿੰਘ ਬੇਦੀ - 700m
- ਗੁਰੂਦੁਆਰਾ ਗੁਰੂ ਕੀ ਵਡਾਲੀ - 8.2km