sikh places, gurudwara

ਤਖ਼ਤ ਸ੍ਰੀ ਦਮਦਮਾ ਸਾਹਿਬ

ਪ੍ਰਸਿੱਧ ਇਤਿਹਾਸਕ ਨਗਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਤਕਰੀਬਨ 28 ਕਿਲੋਮੀਟਰ ਦੂਰ ਦੱਖਣ ਵੱਲ ਸਥਿਤ ਹੈ। ਕਿਸੇ ਸਮੇਂ ਇੱਥੋਂ ਸਰਸਵਤੀ ਨਦੀ ਵਹਿੰਦੀ ਹੁੰਦੀ ਸੀ। ਪਰ ਸਮੇਂ ਨਾਲ ਸਭ ਕੁਝ ਖਤਮ ਹੋ ਗਿਆ। ਇੱਥੋਂ ਦੇ ਪ੍ਰਚੀਨ ਇਤਿਹਾਸ ਬਾਰੇ ਕਈ ਦੰਦ ਕਥਾਵਾਂ ਪ੍ਰਚੱਲਤ ਹਨ। ਇੱਕ ਇਹ ਕਿ ਪਹਿਲਾਂ ਇਹ ਲੱਖੀ ਜੰਗਲ ਦਾ ਇਲਾਕਾ ਮੁਗਲ ਬਾਦਸ਼ਾਹ ਸਮਸ਼ਉਲਦੀਨ ਅਲਤਮਸ਼ ਵੇਲੇ ਹਿੰਦੂ ਗੁੱਜਰਾਂ ਦੇ ਕਬਜ਼ੇ ਵਿੱਚ ਸੀ। ਗੁੱਜਰਾਂ ਦੀ ਵੱਡੀ ਚੌਧਰ ਹੇਠ 48 ਪਿੰਡ ਸਨ ਜੋ ਉਨ੍ਹਾਂ ਨੇ ਇਸਲਾਮ ਧਾਰਨ ਕਰਕੇ ਮੁਗ਼ਲ ਬਾਦਸ਼ਾਹ ਪਾਸੋਂ ਪ੍ਰਾਪਤ ਕੀਤੇ। ਤਲਵੰਡੀ ਨਾਲ ਸਾਬੋ ਸ਼ਬਦ ਜੁੜਨ ਦਾ ਪਹਿਲਾ ਮੱਤ ਇਹ ਪ੍ਰਚੱਲਤ ਹੈ ਕਿ ਗੁੱਜਰਾਂ ਦੇ ਮੁਖੀ ਚੌਧਰੀ ਦੇ ਕੋਈ ਪੁੱਤਰ ਨਾ ਹੋਣ ਕਰਕੇ ਉਸ ਤੋਂ ਬਾਅਦ ਤਲਵੰਡੀ ਦੀ ਚੌਧਰ ਦਾ ਕੰਮ ਉਸ ਦੀ ਧੀ ਸਾਹਬੋ ਨੇ ਸੰਭਾਲਿਆ ਸੀ। ਦੂਸਰਾ ਇਹ ਕਿ ਨਵਾਬ ਨੇ ਤਲਵੰਡੀ ਸਮੇਤ 40 ਦੇ ਕਰੀਬ ਪਿੰਡ ਆਪਣੀ ਧੀ ਸਾਹਬੋ ਨੂੰ ਦਾਜ ਵਿੱਚ ਦਿੱਤੇ ਸਨ ਜਿਸ ਕਰਕੇ ਇਸ ਦਾ ਨਾਮ ਸਾਹਬੋ ਕੀ ਤਲਵੰਡੀ ਜਾਂ ਤਲਵੰਡੀ ਸਾਬੋ ਪੈ ਗਿਆ। ਤੀਸਰਾ ਇਹ ਵੀ ਦੱਸਿਆ ਜਾਂਦਾ ਹੈ ਕਿ ਤਲਵੰਡੀ ਦੇ ਸਰਦਾਰਾਂ ਦੀ ਬੰਸਾਵਲੀ ਵਿੱਚ ਛੇਵੇਂ ਸਥਾਨ ‘ਤੇ ਸਾਬੋ ਨਾਮ ਦਾ ਇੱਕ ਸਰਦਾਰ ਹੋਇਆ ਜਿਸ ਨੇ ਬਰਾੜਾਂ ਦਾ ਕਬਜ਼ਾ ਤਲਵੰਡੀ ਉਪਰ ਕਰਵਾਇਆ। ਸਰਦਾਰ ਦੇ ਨਾਮ ਤੋਂ ਇਸ ਨਾਲ ਸਾਬੋ ਜੁੜ ਗਿਆ। ਸੰਨ 1576 ਈਸਵੀ ਵਿੱਚ ਸਾਬੋ ਨੇ ਪਾਣੀਪਤ ਦੀ ਪਹਿਲੀ ਲੜਾਈ ਵਿੱਚ ਬਾਬਰ ਦੀ ਸਹਾਇਤਾ ਕੀਤੀ ਜਿਸ ਕਰਕੇ ਲੱਖੀ ਜੰਗਲ ਬਠਿੰਡਾ ਦੀ ਚੌਧਰ ਸਿੱਧੂ ਬਰਾੜਾਂ ਨੂੰ ਹਾਸਲ ਹੋਈ। ਸਾਬੋ ਨੇ ਤਲਵੰਡੀ ਨੂੰ ਆਪਣੀਆਂ ਸਰਗਰਮੀਆਂ ਦਾ ਗੜ੍ਹ ਬਣਾਇਆ। ਇਹ ਵੀ ਦੱਸਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਦੂਜੀ ਉਦਾਸੀ ਸਮੇਂ ਬਠਿੰਡਾ ਤੋਂ ਸਿਰਸਾ ਵੱਲ ਜਾਂਦੇ ਸਮੇਂ ਇੱਥੇ ਕੁਝ ਸਮੇਂ ਲਈ ਠਹਿਰੇ ਸਨ। 1675 ਈਸਵੀ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੀ ਇਸ ਸਥਾਨ ‘ਤੇ ਬਿਰਾਜੇ ਅਤੇ ਕੁਝ ਦਿਨ ਠਹਿਰੇ। ਉਨ੍ਹਾਂ ਇੱਥੇ ਇੱਕ ਤਲਾਬ ਪੁੱਟਣ ਦੀ ਸ਼ੁਰੂਆਤ ਵੀ ਕੀਤੀ। ਜਦ 18ਵੀਂ ਸਦੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਇਸ ਸਥਾਨ ‘ਤੇ ਆਏ ਤਾਂ ਇੱਥੋਂ ਦੀ ਚੌਧਰ ਸਲੇਮ ਚੌਧਰੀ ਦੇ ਪੁੱਤਰ ਰਾਏ ਡੱਲੇ ਕੋਲ ਸੀ। ਗੁਰੂ ਜੀ ਜਦੋਂ ਮੁਕਤਸਰ ਦੀ ਆਖ਼ਰੀ ਲੜਾਈ ਤੋਂ ਬਾਅਦ ਤਲਵੰਡੀ ਸਾਬੋ ਨੂੰ ਆ ਰਹੇ ਸਨ ਤਾਂ ਭਾਈ ਡੱਲੇ ਨੂੰ ਪਤਾ ਲੱਗਾ। ਉਨ੍ਹਾਂ ਚਾਰ ਸੌ ਵਿਅਕਤੀਆਂ ਨੂੰ ਨਾਲ ਲੈ ਕੇ ਸੱਤ ਕੋਹ ਅੱਗੇ ਜਾ ਕੇ ਮੌਜੂਦਾ ਪਿੰਡ ਬੰਗੀ ਨਿਹਾਲ ਸਿੰਘ ਕੋਲ ਪਹੁੰਚ ਕੇ ਗੁਰੂ ਜੀ ਦਾ ਸਵਾਗਤ ਕੀਤਾ ਜਿੱਥੇ ਹੁਣ ਯਾਦਗਾਰ ਬਣੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਇੱਕ ਉੱਚੇ ਟਿੱਬੇ ‘ਤੇ ਬੈਠ ਕੇ ਦਮ ਲਿਆ। ਉਨ੍ਹਾਂ ਆਪਣਾ ਜੰਗੀ ਕਮਰਕਸਾ ਖੋਲ੍ਹਦਿਆਂ ਕਿਹਾ ਕਿ ਇਹ ਤਾਂ ਆਪਣਾ ਆਨੰਦਪੁਰ ਸਾਹਿਬ ਵਾਲਾ ਦਮਦਮਾ ਹੈ। ਜਿਸ ਕਰਕੇ ਇਸ ਨਗਰ ਦੇ ਨਾਲ ਸ੍ਰੀ ਦਮਦਮਾ ਸਾਹਿਬ ਜੁੜਿਆ ਹੈ। ਗੁਰੂ ਜੀ ਇੱਥੇ ਇੱਕ ਸਾਲ ਦੇ ਕਰੀਬ ਰਹੇ ਅਤੇ ਇਹ ਸਮਾਂ ਉਨ੍ਹਾਂ ਦਾ ਧਰਮ ਪ੍ਰਚਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰਚਨਕਾਲ ਸੀ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅੰਕਿਤ ਕਰਕੇ ਭਾਈ ਮਨੀ ਸਿੰਘ ਤੋਂ ਨਵੀਂ ਬੀੜ ਲਿਖਵਾ ਕੇ ਸੰਪੂਰਨ ਕਰਵਾਈ। ਇਸ ਦੇ ਹੋਰ ਉਤਾਰੇ ਭਾਈ ਮਨੀ ਸਿੰਘ ਅਤੇ ਬਾਬਾ ਦੀਪ ਸਿੰਘ ਤੋਂ ਕਰਵਾਏ ਗਏ। ਬੀੜ ਸੰਪੂਰਨ ਹੋਣ ਉਪਰੰਤ ਬਚੀ ਸਿਆਹੀ ਅਤੇ ਕਲਮਾਂ ਨੇੜੇ ਹੀ ਇੱਕ ਕੱਚੀ ਛੱਪੜੀ ਵਿੱਚ ਪਾਉਂਦਿਆਂ ਇਸ ਅਸਥਾਨ ਨੂੰ ਵਿਦਿਆ ਦਾ ਕੇਂਦਰ ਗੁਰੂ ਕੀ ਕਾਸ਼ੀ ਦਾ ਵਰਦਾਨ ਦਿੱਤਾ ਕੱਚੀ ਛੱਪੜੀ ਵਾਲਾ ਅਸਥਾਨ ਹੁਣ ਲਿਖਣਸਰ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੈ। ਪ੍ਰੰਪਰਾ ਅਨੁਸਾਰ ਅੱਜ ਵੀ ਇੱਥੇ ਆਉਂਦੀਆ ਸੰਗਤਾਂ ਗੁਰਮੁਖੀ ਦੇ ਪੈਂਤੀ ਅੱਖਰ ਲਿਖ ਕੇ ਵਿਦਿਆ ਪ੍ਰਾਪਤੀ ਲਈ ਅਰਦਾਸ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰਥ ਪ੍ਰਾਪਤ ਕਰਨ ਵਾਲੇ ਪਹਿਲੇ 48 ਸਿੰੰਘਾਂ ਨੂੰ ਗੁਰੂ ਜੀ ਨੇ ਬ੍ਰਹਮ ਗਿਆਨੀ ਦਾ ਖ਼ਿਤਾਬ ਦਿੱਤਾ। ਇਹ ਬੀੜ ਬਾਅਦ ਵਿੱਚ ਹਜ਼ੂਰੀ ਜਾਂ ਦਮਦਮੀ ਬੀੜ ਵਜੋਂ ਮਸ਼ਹੂਰ ਹੋਈ। ਇਸੇ ਬੀੜ ਨੂੰ ਹੀ ਗੁਰੂ ਜੀ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਗੁਰਗੱਦੀ ਦਿੰਦਿਆਂ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ। ਪਰਿਵਾਰ ਵਿਛੋੜੇ ਤੋਂ ਬਾਅਦ ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰ ਕੌਰ ਜੀ ਦਾ ਮਿਲਾਪ ਵੀ ਇਸ ਅਸਥਾਨ ‘ਤੇ ਹੀ ਹੋਇਆ ਸੀ।

ਤਖ਼ਤ ਸ੍ਰੀ ਦਮਦਮਾ ਸਾਹਿਬ ਇੱਕ ਸਿੱਖ ਗੁਰਦੁਆਰਾ ਹੈ ਜੋ ਭਾਰਤ ਦੇ ਪੰਜਾਬ ਰਾਜ ਦੀਆਂ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ ਵਿੱਚ ਸਥਿਤ ਹੈ। ਇਸ ਗੁਰਦੁਆਰੇ ਤੱਕ ਪਹੁੰਚਣ ਦੇ ਕੁਝ ਤਰੀਕੇ ਹਨ:

  • ਹਵਾਈ ਮੱਦੇ: ਨੇੜੇ ਹਵਾਈ ਅੱਡਾ ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਹਨ ਜੋ ਤਲਵੰਡੀ ਸਾਬੋ ਤੋਂ ਲਗਭਗ 170 ਕਿਲੋਮੀਟਰ ਦੂਰ ਹੈ। ਹਵਾਈ ਅੱਡੇ ਤੋਂ ਤੁਸੀਂ ਗੁਰਦੁਆਰੇ ਤੱਕ ਟੈਕਸੀ ਜਾਂ ਬਸ ਨਾਲ ਪਹੁੰਚ ਸਕਦੇ ਹੋ।
  • ਰੇਲਗਾੜੀ ਨਾਲ: ਨੇੜੇ ਰੇਲਵੇ ਸਟੇਸ਼ਨ ਬਠਿੰਡਾ ਰੇਲਵੇ ਸਟੇਸ਼ਨ ਹੈ, ਜੋ ਭਾਰਤ ਦੇ ਵੱਡੇ ਸ਼ਹਿਰਾਂ ਨਾਲ ਸੰਪਰਕਿਤ ਹੈ। ਸਟੇਸ਼ਨ ਤੋਂ, ਤੁਸੀਂ ਗੁਰੂਦੁਆਰੇ ਤੱਕ ਟੈਕਸੀ ਜਾਂ ਆਟੋ-ਰਿਕਸ਼ਾ ਨਾਲ ਜਾ ਸਕਦੇ ਹੋ।
  • ਬਸ ਨਾਲ: ਤਲਵੰਡੀ ਸਾਬੋ ਵਿੱਚ ਇੱਕ ਅਚਾਨਕ ਬਸ ਸੇਵਾ ਹੈ ਅਤੇ ਤੁਸੀਂ ਨੇੜੇ ਸ਼ਹਿਰਾਂ ਤੋਂ ਬਸ ਲੈ ਕੇ ਤਲਵੰਡੀ ਸਾਬੋ ਬਸ ਸਟੈਂਡ ਤੱਕ ਪਹੁੰਚ ਸਕਦੇ ਹੋ। ਉਸ ਤੋਂ ਪਿੱਛੇ, ਤੁਸੀਂ ਗੁਰੂਦੁਆਰੇ ਤੱਕ ਟੈਕਸੀ ਜਾਂ ਆਟੋ-ਰਿਕਸ਼ਾ ਨਾਲ ਜਾ ਸਕਦੇ ਹੋ।
  • ਕਾਰ ਦੁਆਰਾ: ਜੇਕਰ ਤੁਹਾਡੇ ਕੋਲ ਆਪਣੀ ਗੱਡੀ ਹੈ ਜਾਂ ਕਿਰਾਏ ‘ਤੇ ਹੈ ਤਾਂ ਤੁਸੀਂ ਗੁਰੂਦੁਆਰੇ ਵੀ ਜਾ ਸਕਦੇ ਹੋ। ਤਲਵੰਡੀ ਸਾਬੋ ਸੜਕ ਦੁਆਰਾ ਚੰਗੀ ਤਰ੍ਹਾਂ ਜੁੜਿਆ ਹੋਇਆ ਹੈ, ਅਤੇ ਤੁਸੀਂ ਇਸਨੂੰ ਨਕਸ਼ੇ ‘ਤੇ ਆਸਾਨੀ ਨਾਲ ਲੱਭ ਸਕਦੇ ਹੋ।

ਹੋਰ ਨਜ਼ਦੀਕੀ ਗੁਰੂਦੁਆਰੇ